Amrit Vele Ka Hukamnama (HINDI) Gurdwara Sri Guru Singh Sabha C Block Hari Nagar – 28-8-26

धनासरी महला ४ ॥
हम अंधुले अंध बिखै बिखु राते किउ चालह गुर चाली ॥सतगुरु दइआ करे सुखदाता हम लावै आपन पाली ॥१॥गुरसिख मीत चलहु गुर चाली ॥जो गुरु कहै सोई भल मानहु हरि हरि कथा निराली ॥१॥ रहाउ ॥हरि के संत सुणहु जन भाई गुरु सेविहु बेगि बेगाली ॥सतगुरु सेवि खरचु हरि बाधहु मत जाणहु आजु कि काल्ली ॥२॥हरि के संत जपहु हरि जपणा हरि संतु चलै हरि नाली ॥जिन हरि जपिआ से हरि होए हरि मिलिआ केल केलाली ॥३॥हरि हरि जपनु जपि लोच लुोचानी हरि किरपा करि बनवाली ॥जन नानक संगति साध हरि मेलहु हम साध जना पग राली ॥४॥४॥

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ ।ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ।੧।ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ । ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨੋ੍ਹ । ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ । ਟਾਲ ਮਟੋਲੇ ਨਾਹ ਕਰਨੇ) ।੨ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ । (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ । ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ।੩ਹੇ ਦਾਸ ਨਾਨਕ! (ਆਖ—) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ । ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ।੪।੪।

About the Author

You may also like these